ddsnews.in

LATEST NEWS
ਆਪ ਸਰਕਾਰ ਦਾ ਚਾਰ ਸਾਲਾਂ ਦਾ ਸ਼ਾਨਦਾਰ ਸਫ਼ਰ ਸਾਰੇ ਵਾਅਦੇ ਕੀਤੇ ਪੂਰੇ: ਰਣਜੀਤ ਸਿੰਘ ਮਠਾੜੂ
WhatsApp
Facebook
Twitter

ਮੌੜ ਮੰਡੀ:-(ਸਮਦੀਪ ਸਿੰਘ ਵੜੈਚ) ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਣਜੀਤ ਸਿੰਘ ਮਠਾੜੂ ਸੂਬਾ ਉਪ ਪ੍ਰਧਾਨ ਪੰਜਾਬ ਸਾਬਕਾ ਮੁਲਾਜ਼ਮ ਵਿੰਗ ਆਮ ਆਦਮੀ ਪਾਰਟੀ ਪੰਜਾਬ ਵੱਲੋਂ ਮੋੜ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਆਪ ਸਰਕਾਰ ਨੇ ਆਪਣੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਹਨ। ਆਪ ਸਰਕਾਰ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਚੋਹ ਪੱਕੀ ਵਿਕਾਸ ਪ੍ਰਤੀ ਵਚਨ ਵੱਧ ਹੈ। ਉਹਨਾਂ ਕਿਹਾ ਕਿ ਆਪ ਸਰਕਾਰ ਦੇ ਸਤਾ ਵਿੱਚ ਆਉਣ ਤੋਂ ਬਾਅਦ ਸਰਕਾਰ ਵੱਲੋਂ ਸਿਹਤ ਸਹੂਲਤਾਂ ਮੁਹੱਲਾ ਕਲੀਨਿਕ, ਸਿੱਖਿਆ ਦੇ ਖੇਤਰ ਵਿਚ ਆਧੁਨਿਕ ਐਮੀਨਸ ਸਕੂਲ, ਰੁਜ਼ਗਾਰ ਦੇ ਖੇਤਰ ਵਿਚ 65 ਹਜਾਰ ਤੋਂ ਵੱਧ ਨੌਕਰੀਆਂ ਵਗੈਰ ਕਿਸੇ ਸਿਫਾਰਿਸ਼ ਤੋਂ, ਖੇਤੀਬਾੜੀ ਖੇਤਰ ਵਿਚ ਕਿਸਾਨਾਂ ਨੂੰ ਖੇਤੀ ਲਈ ਦਿਨ ਸਮੇਂ ਬਿਜਲੀ ਸਪਲਾਈ ਦੇ ਨਾਲ ਨਾਲ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਇਆ, ਸਿਹਤ ਦੇ ਖੇਤਰ ਵਿਚ ਬਗੈਰ ਕਿਸੇ ਵਿਤਕਰੇ ਤੋਂ 10 ਲੱਖ ਤੱਕ ਦਾ ਮੁਫਤ ਇਲਾਜ, ਬਿਜਲੀ ਖੇਤਰ ਵਿਚ ਸਾਰੇ ਪੰਜਾਬੀਆਂ ਨੂੰ ਮੁਫਤ ਬਿਜਲੀ, ਸਮਾਜਿਕ ਸੁਰੱਖਿਆ ਦੇ ਖੇਤਰ ਵਿੱਚ ਮਾਵਾਂ ਭੈਣਾਂ ਨੂੰ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਜਨਰਲ ਮਹਿਲਾਵਾਂ ਨੂੰ 1000-ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਮਹਿਲਾਵਾਂ ਲਈ 1500/- ਰੁਪਏ ਪ੍ਰਤੀ ਮਹੀਨਾ ਤੋ ਇਲਾਵਾ ਸਾਰੀਆਂ ਮਹਿਲਾਵਾਂ ਲਈ ਮੁਫ਼ਤ ਸਫ਼ਰ। ਤੋ ਇਲਾਵਾ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ ਮੁੱਖ ਮੰਤਰੀ ਤੀਰਥ ਯੋਜਨਾ ਤਹਿਤ ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਮੁਫਤ ਦਰਸਨ ਕਰਵਾਏ ਜਾ ਰਹੇ ਹਨ ਨੌਜਵਾਨਾਂ ਨੂੰ ਖੇਡਾਂ ਦੇ ਖੇਤਰ ਨਾਲ ਜੋੜਨ ਲਈ ਵੱਖ-ਵੱਖ ਮੁਕਾਬਲੇ ਤੇ ਲਗਭਗ 38 ਆਧੁਨਿਕ ਸਟੇਡੀਅਮ ਬਣਾਏ ਜਾ ਰਹੇ ਹਨ ਪੇਂਡੂ ਲਿਖ ਸੜਕਾਂ ਦਾ ਨਿਮਿਨੀ ਕਰਨਾ ਸੜਕ ਸੁਰੱਖਿਆ ਫੋਰਸ ਦੀ ਸਥਾਪਨਾ ਕਰਨਾ ਪੰਜਾਬ ਨੂੰ ਪਹਿਲੇ ਨੰਬਰ ਦਾ ਸੂਬਾ ਬਣਾਉਣ ਲਈ ਆਮ ਆਦਮੀ ਪਾਰਟੀ ਸਰਕਾਰ ਜੱਗੀ ਪੱਧਰ ਤੇ ਕੰਮ ਕਰ ਰਹੀ ਹੈ।

WhatsApp
Facebook
Twitter

Advertisement's