ddsnews.in

LATEST NEWS
ਐਂਟੀ ਕਰਪਸ਼ਨ ਫਾਊਂਡੇਸ਼ਨ ਆਫ ਇੰਡੀਆ ਵੱਲੋਂ ਵਰਿੰਦਰ ਕੁਮਾਰ ਧੂਰੀ ਸਤਿਆਮੇਵ ਜਯਤੇ ਅਵਾਰਡ ਨਾਲ ਸਨਮਾਨਿਤ
WhatsApp
Facebook
Twitter

ਧੂਰੀ, 1 ਜੂਨ (ਸੁਖਵਿੰਦਰ ਸਿੰਘ ): ਐਂਟੀ ਕਰਪਸ਼ਨ ਫਾਊਂਡੇਸ਼ਨ ਆਫ ਇੰਡੀਆ ਵੱਲੋਂ ਸਮਾਜ ਸੇਵਾ ਦੇ ਖੇਤਰ ਵਿੱਚ ਨਿਭਾਈਆਂ ਜਾ ਰਹੀਆਂ ਸ਼ਲਾਘਾਯੋਗ ਸੇਵਾਵਾਂ ਲਈ ਵਰਿੰਦਰ ਕੁਮਾਰ ਧੂਰੀ ਨੈਸ਼ਨਲ ਚੀਫ ਡਾਰੈਕਟਰ ਬਿਜੀਲੈਂਸ ਐਂਡ ਕਰਾਈਮ ਸੈਲ ਇੰਡੀਆ ਨੂੰ ਸਤਿਆਮੇਵ ਜਯਤੇ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਪ੍ਰਸਿੱਧ ਫਿਲਮੀ ਅਦਾਕਾਰ ਰਜ਼ਾ ਮੁਰਾਦ ਅਤੇ ਮਸ਼ਹੂਰ ਫਿਲਮੀ ਅਦਾਕਾਰਾ ਵਰਸ਼ਾ ਉਸ਼ਾਂਓਕਰ ਵੱਲੋਂ ਪ੍ਰਦਾਨ ਕੀਤਾ ਗਿਆ। ਇਸ ਮੌਕੇ ਐਂਟੀ ਕਰਪਸ਼ਨ ਫਾਊਂਡੇਸ਼ਨ ਆਫ ਇੰਡੀਆ ਦੇ ਨੈਸ਼ਨਲ ਚੀਫ ਸੁਪਰੀਮੋ ਨਰਿੰਦਰ ਅਰੋੜਾ ਨੇ ਦੱਸਿਆ ਕਿ ਫਾਊਂਡੇਸ਼ਨ ਦਾ ਨੈਸ਼ਨਲ ਅਵਾਰਡ ਸਮਾਰੋਹ ਕਰਨਾਲ ਵਿਖੇ ਆਯੋਜਿਤ ਕੀਤਾ ਗਿਆ, ਜਿਸ ਵਿੱਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਸਮਾਜਿਕ, ਸਿੱਖਿਆ, ਸਿਹਤ ਅਤੇ ਲੋਕ ਭਲਾਈ ਦੇ ਖੇਤਰਾਂ ਵਿੱਚ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਫਾਊਂਡੇਸ਼ਨ ਵੱਲੋਂ ਸਮਾਜ ਪ੍ਰਤੀ ਚੰਗੀਆਂ ਸੇਵਾਵਾਂ ਨਿਭਾਉਣ ਵਾਲੇ ਵਿਅਕਤੀਆਂ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੇ ਯੋਗਦਾਨ ਨੂੰ ਮਾਨਤਾ ਦੇਣ ਲਈ ਸਮੇਂ-ਸਮੇਂ ਤੇ ਅਜਿਹੇ ਸਨਮਾਨ ਸਮਾਰੋਹ ਕਰਵਾਏ ਜਾਂਦੇ ਹਨ। ਵਰਿੰਦਰ ਕੁਮਾਰ ਧੂਰੀ ਨੂੰ ਮਿਲੇ ਇਸ ਸਨਮਾਨ ’ਤੇ ਇਲਾਕੇ ਦੀਆਂ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਵੱਲੋਂ ਵੀ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ।

WhatsApp
Facebook
Twitter

Advertisement's