ਧੂਰੀ: 19 ਅਪਰੈਲ ( -ਸੁਖਵਿੰਦਰ ਸਿੰਘ ਪਲਾਹਾ )
ਧੂਰੀ ਹਲਕੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਦਰਪੇਸ਼ ਮੁਸ਼ਕਲਾਂ ਦੇ ਨਿਪਟਾਰੇ ਲਈ ਵਚਨਬੱਧ ਗੈਰ-ਸਿਆਸੀ ਜੱਥੇਬੰਦੀ ‘ਧੂਰੀ ਵਿਕਾਸ ਮੰਚ (ਰਜਿ:)’ ਵੱਲੋਂ ਅੱਜ ਇੱਕ ਵਿਸ਼ੇਸ਼ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐੱਸ.ਡੀ. ਸੁਖਵੀਰ ਸਿੰਘ ਨੂੰ ਉਨ੍ਹਾਂ ਦੀਆਂ ਲੋਕ-ਪੱਖੀ ਸੇਵਾਵਾਂ ਬਦਲੇ ‘ਮਾਨਵਤਾ ਦਾ ਮਸੀਹਾ’ ਐਵਾਰਡ ਨਾਲ ਸਨਮਾਨਿਤ ਕਰਕੇ ਇਲਾਕੇ ਦੀਆਂ ਉਮੀਦਾਂ ਨੂੰ ਨਵੀਂ ਉਡਾਣ ਦਿੱਤੀ ਗਈ।
ਸਮਾਗਮ ਦੌਰਾਨ ਮੰਚ ਦੇ ਉੱਪ ਚੇਅਰਮੈਨ ਐਡਵੋਕੇਟ ਰਾਜੇਸ਼ਵਰ ਚੌਧਰੀ, ਪ੍ਰਧਾਨ ਅਮਨ ਗਰਗ ਅਤੇ ਸਕੱਤਰ ਜਨਰਲ ਹੰਸ ਰਾਜ ਬਜਾਜ ਨੇ ਕਿਹਾ ਕਿ ਸੁਖਵੀਰ ਸਿੰਘ ਨੇ ਹਲਕੇ ਦੀਆਂ ਲਟਕਦੀਆਂ ਮੰਗਾਂ ਨੂੰ ਨਾ ਸਿਰਫ਼ ਉੱਚ ਪੱਧਰ ‘ਤੇ ਉਠਾਇਆ, ਸਗੋਂ ਉਨ੍ਹਾਂ ਨੂੰ ਅਮਲੀ ਜਾਮਾ ਪਹਿਨਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਈ ਹੈ। ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਜਨਤਕ ਸ਼ਿਕਾਇਤਾਂ ਦਾ ਪਹਿਲ ਦੇ ਅਧਾਰ ‘ਤੇ ਹੱਲ ਯਕੀਨੀ ਬਣਾਉਣ ਕਾਰਨ ਉਹ ਇਲਾਕਾ ਨਿਵਾਸੀਆਂ ਲਈ ਸੇਵਾ ਦੀ ਇੱਕ ਮਿਸਾਲ ਬਣ ਕੇ ਉਭਰੇ ਹਨ।
ਉਨ੍ਹਾਂ ਨਾਲ ਸੀਨੀਅਰ ਮੀਤ ਪ੍ਰਧਾਨ ਸੰਦੀਪ ਬਾਂਸਲ, ਜੁਆਇੰਟ ਖਜਾਨਚੀ ਮੋਹਿਤ ਜਿੰਦਲ, ਜੁਆਇੰਟ ਸਕੱਤਰ ਸੰਜੀਵ ਕੁਮਾਰ ਜੋਨੀ, ਕਾਨੂੰਨੀ ਸਲਾਹਕਾਰ ਮਨਿੰਦਰ ਸਿੰਘ ਢੀਂਡਸਾ ਅਤੇ ਮੀਡੀਆ ਸਕੱਤਰ ਮਨੋਹਰ ਸਿੰਘ ਸੱਗੂ ਸਮੇਤ ਕਈ ਪਤਵੰਤੇ ਸੱਜਣਾਂ ਨੇ ਸਨਮਾਨ ਚਿੰਨ੍ਹ ਭੇਂਟ ਕਰਦਿਆਂ ਖੁਸ਼ੀ ਦਾ ਇਜ਼ਹਾਰ ਕੀਤਾ।
ਸਨਮਾਨ ਹਾਸਲ ਕਰਨ ਉਪਰੰਤ ਓ.ਐੱਸ.ਡੀ. ਸੁਖਵੀਰ ਸਿੰਘ ਨੇ ਧੂਰੀ ਵਿਕਾਸ ਮੰਚ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਮਾਣ ਉਨ੍ਹਾਂ ਨੂੰ ਲੋਕਾਂ ਦੀ ਸੇਵਾ ਲਈ ਹੋਰ ਵੀ ਉਤਸ਼ਾਹਿਤ ਕਰੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਧੂਰੀ ਹਲਕੇ ਨੂੰ ਸੂਬੇ ਦਾ ਮੋਹਰੀ ਹਲਕਾ ਬਣਾਉਣ ਲਈ ਉਹ ਦਿਨ-ਰਾਤ ਇੱਕ ਕਰ ਦੇਣਗੇ ਅਤੇ ਹਰ ਵਰਗ ਦੀਆਂ ਮੁਸ਼ਕਲਾਂ ਦਾ ਹੱਲ ਉਨ੍ਹਾਂ ਦੇ ਦਰਵਾਜ਼ੇ ਤੱਕ ਪਹੁੰਚਾਇਆ ਜਾਵੇਗਾ।
ਫੋਟੋ ਕੈਪਸ਼ਨ ਧੂਰੀ – ਧੂਰੀ ਵਿਕਾਸ ਮੰਚ ਧੂਰੀ ਦੇ ਆਗੂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐੱਸ.ਡੀ. ਸੁਖਵੀਰ ਸਿੰਘ ਨੂੰ ਉਨ੍ਹਾਂ ਦੀਆਂ ਲੋਕ-ਪੱਖੀ ਸੇਵਾਵਾਂ ਬਦਲੇ ‘ਮਾਨਵਤਾ ਦਾ ਮਸੀਹਾ’ ਐਵਾਰਡ ਨਾਲ ਸਨਮਾਨਿਤ ਕਰਦੇ ਹੋਏ
ਓ.ਐੱਸ.ਡੀ. ਸੁਖਵੀਰ ਸਿੰਘ ਨੂੰ ‘ਮਾਨਵਤਾ ਦਾ ਮਸੀਹਾ’ ਐਵਾਰਡ ਨਾਲ ਕੀਤਾ ਸਨਮਾਨਿਤ
WhatsApp
Facebook
Twitter
WhatsApp
Facebook
Twitter
Latest News
Tags
6th Kabaddi Tournament by Youth Sports Welfare and Cultural Club Dhuri village
A person committed suicide by hanging himself in house number 1571 located in Indira Colony.
Dhdogal and Jainpur
DISE software training for employees ahead of municipal council elections in Sangrur
New development works were started in Sherpur Sodhian
Special honor to 120 women entrepreneurs during the district level function by the district administration
The death of a person standing in line for a gas cylinder in Shehna village of Barnala district
ਸੇਰਪੁਰ
ਨਕੋਦਰ