ddsnews.in

LATEST NEWS
*ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਿੰਡ ਖੋਖਰ ਕਲਾਂ ਵਿਖੇ 1.04 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਵਾਟਰ ਵਰਕਸ ਪ੍ਰੋਜੈਕਟ ਲੋਕ ਅਰਪਿਤ*
WhatsApp
Facebook
Twitter

ਲਹਿਰਾ/ਦਿੜ੍ਹਬਾ, 15 ਅਪ੍ਰੈਲ:( ਸੁਖਵਿੰਦਰ ਸਿੰਘ) ਪੰਜਾਬ ਦੇ ਵਿੱਤ, ਯੋਜਨਾ, ਪ੍ਰੋਗਰਾਮ ਲਾਗੂਕਰਨ, ਕਰ ਤੇ ਆਬਕਾਰੀ ਅਤੇ ਟਰਾਂਸਪੋਰਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਵਿਧਾਨ ਸਭਾ ਹਲਕਾ ਦਿੜ੍ਹਬਾ ‘ਚ ਪੈਂਦੇ ਪਿੰਡ ਖੋਖਰ ਕਲਾਂ ਵਿਖੇ 1.04 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਵਾਟਰ ਵਰਕਸ ਪ੍ਰੋਜੈਕਟ ਨੂੰ ਲੋਕ ਅਰਪਿਤ ਕੀਤਾ ਗਿਆ। ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਾਫ਼ ਪੀਣਯੋਗ ਪਾਣੀ ਹਰ ਵਿਅਕਤੀ ਦਾ ਮੁੱਢਲਾ ਅਧਿਕਾਰ ਹੈ ਅਤੇ ਪੰਜਾਬ ਸਰਕਾਰ ਇਸ ਗੱਲ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਵਾਟਰ ਵਰਕਸ ਪ੍ਰੋਜੈਕਟ ਪਿੰਡ ਦੇ ਕਰੀਬ 600 ਘਰਾਂ ਲਈ ਲਾਹੇਵੰਦ ਸਾਬਤ ਹੋਵੇਗਾ ਅਤੇ ਲੋਕਾਂ ਨੂੰ ਸਾਫ਼ ਤੇ ਸੁਰੱਖਿਅਤ ਪਾਣੀ ਦੀ ਸਪਲਾਈ ਮਿਲੇਗੀ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਪ੍ਰੋਜੈਕਟ ਨਾਲ ਨਾ ਸਿਰਫ਼ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਹੱਲ ਹੋਵੇਗਾ, ਸਗੋਂ ਲੋਕਾਂ ਦੀ ਸਿਹਤ ‘ਤੇ ਵੀ ਸਕਾਰਾਤਮਕ ਅਸਰ ਪਵੇਗਾ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵੱਖ-ਵੱਖ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਰਾਹੀਂ ਸੜਕਾਂ, ਪਾਣੀ, ਸਿਹਤ ਤੇ ਸਿੱਖਿਆ ਵਰਗੀਆਂ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਹੋਰ ਕਿਹਾ ਕਿ ਹਲਕਾ ਦਿੜ੍ਹਬਾ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵੱਡੇ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਪ੍ਰੋਜੈਕਟ ਦੀ ਸੰਭਾਲ ਅਤੇ ਪਾਣੀ ਦੀ ਨਿਰੰਤਰ ਸਪਲਾਈ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।ਇਸ ਮੌਕੇ ਐਕਸੀਅਨ ਇੰਜੀਨੀਅਰ (ਈਈ) ਸੰਗਰੂਰ, ਐਸਡੀਈ, ਜੇਈ, ਵਿਭਾਗੀ ਅਧਿਕਾਰੀ, ਪਿੰਡ ਪੰਚਾਇਤ ਮੈਂਬਰਾਂ ਅਤੇ ਹੋਰ ਸਮਾਜਿਕ ਪ੍ਰਤੀਨਿਧੀ ਹਾਜ਼ਰ ਸਨ।

WhatsApp
Facebook
Twitter

Advertisement's