ddsnews.in

LATEST NEWS
ਖੱਤਰੀ ਮਹਾਸਭਾ ਪੰਜਾਬ ਨੇ ਵਰਿੰਦਰ ਕੁਮਾਰ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਜ਼ਿਲ੍ਹਾ ਸੰਗਰੂਰ ਅਤੇ ਜ਼ਿਲ੍ਹਾ ਮਲੇਰਕੋਟਲਾ ਦੇ ਇੰਚਾਰਜ ਨਿਯੁਕਤ
WhatsApp
Facebook
Twitter

ਧੂਰੀ, 22 ਮਈ ( ਸੁਖਵਿੰਦਰ ਸਿੰਘ ਪਲਾਹਾ ) : ਖੱਤਰੀ ਮਹਾਸਭਾ ਪੰਜਾਬ ਵੱਲੋਂ ਵਰਿੰਦਰ ਕੁਮਾਰ ਕੱਦ ਵਾਈਸ ਪ੍ਰਧਾਨ ਪੰਜਾਬ ਨੂੰ ਵੱਡੀ ਜ਼ਿੰਮੇਵਾਰੀ ਸੌਂਪਦੇ ਹੋਏ ਜ਼ਿਲ੍ਹਾ ਸੰਗਰੂਰ ਅਤੇ ਜ਼ਿਲ੍ਹਾ ਮਲੇਰਕੋਟਲਾ ਦਾ ਜ਼ਿਲ੍ਹਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਉਨ੍ਹਾਂ ਵੱਲੋਂ ਸਟੇਟ ਵਾਈਸ ਪ੍ਰੈਜ਼ੀਡੈਂਟ ਵਜੋਂ ਕੀਤੇ ਜਾ ਰਹੇ ਮਿਹਨਤੀ ਅਤੇ ਸਮਾਜ ਸੇਵੀ ਕਾਰਜਾਂ ਨੂੰ ਦੇਖਦਿਆਂ ਕੀਤੀ ਗਈ ਹੈ। ਖੱਤਰੀ ਮਹਾਸਭਾ ਪੰਜਾਬ ਦੇ ਸਟੇਟ ਪ੍ਰੈਜ਼ੀਡੈਂਟ ਵਿਜੈ ਧੀਰ ਐਡਵੋਕੇਟ ਵੱਲੋਂ ਜਾਰੀ ਨਿਯੁਕਤੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਵਰਿੰਦਰ ਕੁਮਾਰ ਕੱਦ ਨੂੰ ਦੋਵੇਂ ਜ਼ਿਲ੍ਹਿਆਂ ਵਿੱਚ ਸ਼ਹਿਰ, ਪਿੰਡ, ਬਲਾਕ ਅਤੇ ਜ਼ਿਲ੍ਹਾ ਪੱਧਰ ਤੇ ਨਵੀਆਂ ਇਕਾਈਆਂ ਦਾ ਗਠਨ ਕਰਨ ਅਤੇ ਮਹਾਸਭਾ ਦੀਆਂ ਗਤੀਵਿਧੀਆਂ ਦੀ ਨਿਗਰਾਨੀ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।ਇਸ ਮੌਕੇ ਇਹ ਵੀ ਵਿਸ਼ਵਾਸ ਜਤਾਇਆ ਗਿਆ ਕਿ ਵਰਿੰਦਰ ਕੁਮਾਰ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ, ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਂਦੇ ਹੋਏ ਖੱਤਰੀ ਮਹਾਸਭਾ ਪੰਜਾਬ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਇਸ ਮੌਕੇ ਸਮਾਜ ਦੇ ਆਗੂਆਂ ਅਤੇ ਮੈਂਬਰਾਂ ਵੱਲੋਂ ਵਰਿੰਦਰ ਕੁਮਾਰ ਨੂੰ ਨਵੀਂ ਜ਼ਿੰਮੇਵਾਰੀ ਮਿਲਣ ਤੇ ਪੰਜਾਬ ਪ੍ਰਧਾਨ, ਸਮੂਹ ਅਹੁਦੇਦਾਰ ਅਤੇ ਮੈਂਬਰਾਂ ਵੱਲੋਂ ਵਧਾਈ ਦਿੱਤੀ ਗਈ ਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਗਈ। ਵਰਿੰਦਰ ਕੁਮਾਰ ਨੇ ਕਿਹਾ ਅਗਰ ਜੇ ਕਿਸੇ ਨੇ ਪਿੰਡ ਅਤੇ ਸ਼ਹਿਰ ਵਿੱਚ ਖੱਤਰੀ ਮਹਾਂ ਸਭਾ ਪੰਜਾਬ ਦਾ ਯੂਨਿਟ ਸਥਾਪਿਤ ਕਰਨਾ ਹੈ ਜਾਂ ਮੈਂਬਰ ਬਣਨਾ ਹੈ ਤਾਂ ਉਹ ਇਸ ਦਿੱਤੇ ਗਏ ਨੰਬਰ ਤੇ ਸੰਪਰਕ ਕਰ ਸਕਦੇ ਹਨ 9464917132

WhatsApp
Facebook
Twitter

Advertisement's