ddsnews.in

LATEST NEWS
ਗਿੱਦੜਬਾਹਾ ਲੰਮੇ ਸਮੇਂ ਤੋਂ ਫਲਾਈਓਵਰ ਦੀ ਡਿਮਾਂਡ ਤੇ ਕੇਂਦਰ ਸਰਕਾਰ ਵੱਲੋਂ ਗਿੱਦੜਬਾਹਾ ਵਿਖੇ ਰੇਲਵੇ ਓਵਰ ਬ੍ਰਿਜ (ROB) ਨੂੰ ਮਨਜ਼ੂਰੀ – ਉਮ ਪ੍ਰਕਾਸ਼ ਬੱਬਰ
WhatsApp
Facebook
Twitter

ਗਿੱਦੜਬਾਹਾ ( ਸੰਜੀਵ ਕੁਮਾਰ ਗਰਗ) ਕੇਂਦਰ ਸਰਕਾਰ ਵੱਲੋਂ ਗਿੱਦੜਬਾਹਾ ਵਿਖੇ ਰੇਲਵੇ ਓਵਰ ਬ੍ਰਿਜ (ROB) ਨੂੰ ਮਨਜ਼ੂਰੀ ਪ੍ਰਾਪਤ ਹੋ ਗਈ ਹੈ। ਇਹ ਪ੍ਰੋਜੈਕਟ ਲਗਭਗ 80 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾਵੇਗਾ ਅਤੇ ਇਸਦਾ ਪੂਰਾ ਖਰਚਾ ਕੇਂਦਰ ਸਰਕਾਰ ਵੱਲੋਂ ਉਠਾਇਆ ਜਾਵੇਗਾ।ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਉਮ ਪ੍ਰਕਾਸ਼ ਬੱਬਰ ਗਿੱਦੜਬਾਹਾ ਹਲਕੇ ਦੇ ਸਮੂਹ ਨਿਵਾਸੀਆਂ ਨੂੰ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਇਸ ਬ੍ਰਿਜ ਦੇ ਨਿਰਮਾਣ ਨਾਲ ਇਲਾਕੇ ਦੇ ਲੋਕਾਂ ਨੂੰ ਲੰਮੇ ਸਮੇਂ ਤੋਂ ਆ ਰਹੀ ਟ੍ਰੈਫਿਕ ਸਮੱਸਿਆ ਤੋਂ ਵੱਡੀ ਰਾਹਤ ਮਿਲੇਗੀ ਅਤੇ ਆਵਾਜਾਈ ਹੋਰ ਵੀ ਸੁਗਮ ਬਣੇਗੀ। ਉਮੀਦ ਹੈ ਕਿ ਇਸ ਦਾ ਕੰਮ ਜਲਦ ਹੀ ਸ਼ੁਰੂ ਕੀਤਾ ਜਾਵੇਗਾ।ਮੈਂ ਕੇਂਦਰ ਸਰਕਾਰ ਦਾ ਅਤੇ ਖਾਸ ਤੌਰ ‘ਤੇ ਰੇਲਵੇ ਰਾਜ ਮੰਤਰੀ ਸ਼੍ਰੀ ਰਵਨੀਤ ਬਿੱਟੂ ਜੀ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਗਿੱਦੜਬਾਹਾ ਦੇ ਲੋਕਾਂ ਨਾਲ ਕੀਤਾ ਵਾਅਦਾ ਪੂਰਾ ਕੀਤਾ।

WhatsApp
Facebook
Twitter

Advertisement's