ddsnews.in

LATEST NEWS
ਜ਼ਿਲ੍ਹੇ ਦੀਆਂ ਨਗਰ ਕੌਸਲਾਂ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਲਈ ਵੋਟਰ ਸੂਚੀਆਂ ਦੀ ਸੋਧ ਪ੍ਰਕਿਰਿਆ 17 ਅਪ੍ਰੈਲ ਤੋਂ 23 ਅਪ੍ਰੈਲ ਤੱਕ ਕਰਵਾਈ ਜਾਵੇਗੀ — ਜ਼ਿਲ੍ਹਾ ਚੋਣ ਅਫਸਰ
WhatsApp
Facebook
Twitter

ਸ਼੍ਰੀ ਮੁਕਤਸਰ ਸਾਹਿਬ, 13 ਅਪ੍ਰੈਲ ( ਸੰਜੀਵ ਕੁਮਾਰ ਗਰਗ)ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਆਉਣ ਵਾਲੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵੋਟਰ ਸੂਚੀਆਂ ਦੀ ਸੋਧ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ । ਇਹ ਜਾਣਕਾਰੀ ਸ੍ਰੀ ਅਮਿਤ ਕੁਮਾਰ ਪੰਚਾਲ ਆਈ. ਏ. ਐਸ. ਡਿਪਟੀ ਕਮਿਸ਼ਨਰ –ਕਮ-ਜ਼ਿਲ੍ਹਾ ਚੋਣ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਦਿੱਤੀ। ਉਹਨਾਂ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਤਿੰਨ ਨਗਰ ਕੌਂਸਲਾਂ ਸ੍ਰੀ ਮੁਕਤਸਰ ਸਾਹਿਬ, ਮਲੋਟ,ਗਿੱਦੜਬਾਹਾ ਅਤੇ ਨਗਰ ਪੰਚਾਇਤ ਬਰੀਵਾਲਾ ਵਿੱਚ ਭਾਰਤ ਚੋਣ ਕਮਿਸ਼ਨ ਕੋਲ ਉਪਲਬਧ ਤਾਜ਼ਾ ਵੋਟਰ ਸੂਚੀਆਂ ਦੇ ਆਧਾਰ ‘ਤੇ ਅਤੇ ਲੋਕਲ ਗਵਰਨਮੈਂਟ ਵਿਭਾਗ ਵੱਲੋਂ ਅੰਤਿਮ ਕੀਤੀ ਗਈ ਹੱਦਬੰਦੀ ਨੂੰ ਧਿਆਨ ਵਿੱਚ ਰੱਖਦਿਆਂ ਨਵੀਆਂ ਸੂਚੀਆਂ ਤਿਆਰ ਕੀਤੀਆਂ ਜਾਣਗੀਆਂ।ਉਹਨਾਂ ਦੱਸਿਆ ਕਿ ਨਗਰ ਕੌਸਲ ਸ੍ਰੀ ਮੁਕਤਸਰ ਸਾਹਿਬ, ਮਲੋਟ,ਗਿੱਦੜਬਾਹਾ ਅਤੇ ਨਗਰ ਪੰਚਾਇਤ ਬਰੀਵਾਲਾ ਦੇ ਯੋਗ ਵੋਟਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਆਪਣੇ ਨਾਮ ਅਤੇ ਵੇਰਵੇ ਦੀ ਪੁਸ਼ਟੀ 15 ਅਪ੍ਰੈਲ 2026 ਨੂੰ ਜ਼ਿਲ੍ਹੇ ਦੀ ਵੈੱਬਸਾਈਟ ‘ਤੇ ਜਾਰੀ ਹੋਣ ਵਾਲੀ ਡਰਾਫਟ ਵੋਟਰ ਸੂਚੀ ਵਿੱਚ ਕਰ ਲੈਣ । ਦਾਅਵੇ ਅਤੇ ਇਤਰਾਜ਼ ਦਰਜ ਕਰਵਾਉਣ ਲਈ ਕਾਨੂੰਨੀ ਤੌਰ ‘ਤੇ 07 ਦਿਨਾਂ ਦੀ ਮਿਆਦ ਨਿਰਧਾਰਤ ਕੀਤੀ ਗਈ ਹੈ, ਜੋ ਕਿ 17 ਅਪ੍ਰੈਲ 2026 ਤੋਂ 23 ਅਪ੍ਰੈਲ 2026 (ਦੋਵੇਂ ਦਿਨ ਸਮੇਤ) ਤੱਕ ਰਹੇਗੀ।ਵੋਟਰ ਰਜਿਸਟ੍ਰੇਸ਼ਨ ਨੂੰ ਉਤਸ਼ਾਹਿਤ ਕਰਨ ਲਈ 20 ਅਪ੍ਰੈਲ ਅਤੇ 21 ਅਪ੍ਰੈਲ 2026 ਨੂੰ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 30 ਅਪ੍ਰੈਲ 2026 ਤੱਕ ਕਰ ਦਿੱਤਾ ਜਾਵੇਗਾ, ਜਦਕਿ ਅੰਤਿਮ ਵੋਟਰ ਸੂਚੀ 05 ਮਈ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ ਅਤੇ ਇਹ ਜ਼ਿਲ੍ਹੇ ਦੀ ਵੈੱਬਸਾਈਟ ‘ਤੇ ਵੀ ਉਪਲਬਧ ਹੋਵੇਗੀ। ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਯੋਗਤਾ ਮਿਤੀ 23 ਅਪ੍ਰੈਲ 2026 ਨਿਰਧਾਰਤ ਕੀਤੀ ਗਈ ਹੈ। ਇਸ ਤਾਰੀਖ ਤੱਕ 18 ਸਾਲ ਦੀ ਉਮਰ ਪੂਰੀ ਕਰਨ ਵਾਲਾ ਹਰ ਵਿਅਕਤੀ ਵੋਟਰ ਵਜੋਂ ਦਰਜ ਹੋਣ ਲਈ ਯੋਗ ਹੋਵੇਗਾ। ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਲਈ ਫਾਰਮ ( ਫਾਰਮ-7,8 ਅਤੇ 9) ਸਬੰਧਿਤ ਐਸ.ਡੀ.ਐਮ.-ਕਮ-ਚੋਣਕਾਰ ਰਜਿਸਟਰੇਸ਼ਨ ਅਫਸਰ ਦੇ ਦਫਤਰ ਵਿੱਚ ਉਪਲਬੱਧ ਹੋਣਗੇ।

WhatsApp
Facebook
Twitter

Advertisement's