ddsnews.in

LATEST NEWS
ਮਰਹੂਮ ਨੇਤਾ ਸਵ. ਮਲਕੀਤ ਸਿੰਘ ਕੀਤੂ ਜੀ ਬਾਰੇ ਕੀਤੀ ਗਈ ਟਿੱਪਣੀ ਦੀ ਸਖ਼ਤ ਨਿੰਦਾ – ਰਣਜੀਤ ਸਿੰਘ ਰੰਧਾਵਾ ਕਾਤਰੋਂ
WhatsApp
Facebook
Twitter

ਧੂਰੀ:-ਸੁਖਵਿੰਦਰ ਪਲਾਹਾ/ਸੁਰਿੰਦਰ ਸਿੰਘ: -ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਧੂਰੀ ਰਣਜੀਤ ਸਿੰਘ ਰੰਧਾਵਾ ਕਾਤਰੋਂ ਨੇ ਭਾਜਪਾ ਦੇ ਨਵੇਂ ਬਣੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਮਰਹੂਮ ਨੇਤਾ ਅਤੇ ਆਪਣੇ ਪਿਤਾ ਸਵ. ਮਲਕੀਤ ਸਿੰਘ ਕੀਤੂ ਜੀ ਬਾਰੇ ਵਰਤੇ ਗਏ ਅਪਸ਼ਬਦਾਂ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।
ਰੰਧਾਵਾ ਨੇ ਕਿਹਾ ਕਿ ਸਵ. ਮਲਕੀਤ ਸਿੰਘ ਕੀਤੂ ਜੀ ਨੇ ਆਪਣੇ ਜੀਵਨ ਦੌਰਾਨ ਲੋਕਾਂ ਦੀ ਸੇਵਾ ਅਤੇ ਇਲਾਕੇ ਦੇ ਵਿਕਾਸ ਲਈ ਮਹੱਤਵਪੂਰਨ ਯੋਗਦਾਨ ਪਾਇਆ ਸੀ। ਕਿਸੇ ਵੀ ਮਰਹੂਮ ਵਿਅਕਤੀ ਬਾਰੇ ਅਪਮਾਨਜਨਕ ਸ਼ਬਦ ਵਰਤਣਾ ਨਾ ਸਿਰਫ਼ ਅਣਉਚਿਤ ਹੈ, ਸਗੋਂ ਸਮਾਜਕ ਕਦਰਾਂ-ਕੀਮਤਾਂ ਦੇ ਵੀ ਖ਼ਿਲਾਫ਼ ਹੈ।
ਉਨ੍ਹਾਂ ਕਿਹਾ ਕਿ ਰਾਜਨੀਤੀ ਵਿੱਚ ਵਿਚਾਰਾਂ ਦਾ ਵਿਰੋਧ ਹੋ ਸਕਦਾ ਹੈ, ਪਰ ਨਿੱਜੀ ਟਿੱਪਣੀਆਂ ਅਤੇ ਮਰਹੂਮ ਆਗੂਆਂ ਪ੍ਰਤੀ ਅਸੱਤਿਕਾਰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਮੰਗ ਕੀਤੀ ਕਿ ਅਜਿਹੇ ਬਿਆਨਾਂ ਤੋਂ ਪਰਹੇਜ਼ ਕੀਤਾ ਜਾਵੇ ਅਤੇ ਸਿਆਸੀ ਮਰਿਆਦਾ ਨੂੰ ਕਾਇਮ ਰੱਖਿਆ ਜਾਵੇ। ਇਸ ਮੌਕੇ ਤੇ ਉਹਨਾਂ ਦੇ ਨਾਲ ਸੀਨੀਅਰ ਅਕਾਲੀ ਆਗੂ ਭੋਲਾ ਸੇਖੋ ਅਤੇ ਸਾਬਕਾ ਸਰਪੰਚ ਸਰਬਜੀਤ ਸਿੰਘ ਕਾਤਰੋਂ ਆਦਿ ਹਾਜ਼ਰ ਸਨ

WhatsApp
Facebook
Twitter

Advertisement's