ddsnews.in

LATEST NEWS
ਰਮਜਾਨ ਸਾਰੇ ਮਨੁੱਖਾਂ ਲਈ ਰਹਿਮਤ ਦਾ ਮਹੀਨਾ ਹੈ : ਸ਼ਾਹੀ ਇਮਾਮ ਪੰਜਾਬ, ਅਕੜ ਕੇ ਚੱਲਣ ਵਾਲੇ, ਘਮੰਡ ਕਰਨ ਵਾਲੇ ਲੋਕ ਅੱਲਾਹ ਨੂੰ ਬਿਲਕੁਲ ਵੀ ਪਸੰਦ ਨਹੀਂ ਹਨ
WhatsApp
Facebook
Twitter

ਲੁਧਿਆਣਾ: 20 ਮਾਰਚ (ਸਚਿਨ ਬਹਿਲ, ਨਰੇਸ਼ ਹੰਸ) ਫੀਲਡ ਗੰਜ ਚੌਂਕ ਵਿਖੇ ਮੌਜੂਦ ਇਤਿਹਾਸਿਕ ਜਾਮਾ ਮਸਜਿਦ ’ਚ ਰਮਜਾਨ ਉਲ ਮੁਬਾਰਕ ਦੇ ਮੌਕੇ ਜੁੰਮੇ ਦੀ ਨਮਾਜ ਤੋਂ ਪਹਿਲਾਂ ਮੁਸਲਮਾਨਾਂ ਨੂੰ ਸੰਬੋਧਿਤ ਕਰਦੇ ਹੋਏ ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਕਿਹਾ ਕਿ ਰਮਜਾਨ ਦਾ ਮੁਬਾਰਕ ਮਹੀਨਾ ਦੁਨਿਆ ਭਰ ਦੇ ਮਨੁੱਖਾਂ ਲਈ ਰਹਿਮਤ ਵਾਲਾ ਹੈ। ਇਸ ਪਵਿੱਤਰ ਮਹੀਨੇ ’ਚ ਰੋਜੇਦਾਰਾਂ ਦੇ ਨਾਲ-ਨਾਲ ਸਾਰੇ ਮਨੁੱਖਾਂ ਨੂੰ ਅਲ੍ਹਾਹ ਤਾਆਲਾ ਦਾ ਵਿਸ਼ੇਸ਼ ਕਰਮ ਹੁੰਦਾ ਹੈ। ਸ਼ਾਹੀ ਇਮਾਮ ਨੇ ਕਿਹਾ ਕਿ ਇਸ ਮੁਬਾਰਕ ਮਹੀਨੇ ਵਿੱਚ ਇਕ ਨੇਕੀ ਕਰਨ ਦੇ ਬਦਲੇ ’ਚ 70 ਨੇਕੀਆਂ ਦੇ ਬਰਾਬਰ ਸਵਾਬ ਮਿਲਦਾ ਹੈ। ਅਲ੍ਹਾਹ ਤੋਂ ਅਪਣੇ ਗੁਨਾਹਾਂ ਦੀ ਮਾਫੀ ਮੰਗਣ ਵਾਲਿਆਂ ਦੀ ਤੌਬਾ ਕਬੂਲ ਕੀਤੀ ਜਾਂਦੀ ਹੈ। ਉਹਨਾਂ ਕਿਹਾ ਕਿ ਰੋਜੇਦਾਰਾਂ ਨੂੰ ਚਾਹੀਦਾ ਹੈ ਕਿ ਉਹ ਚੁਗਲੀ ਵਰਗੇ ਗੁਨਾਹਾਂ ਤੋ ਬਚਣ। ਦੂਜਿਆਂ ਦਾ ਦਿਲ ਦੁੱਖਾ ਕੇ ਖੁਦਾ ਦੀ ਨਰਾਜਗੀ ਮੋਲ ਨਾ ਲੈਣ, ਬਲਕਿ ਰੋਜਾ ਰੱਖਣ ਤੋਂ ਬਾਅਦ ਆਪਣੇ ਗੁਨਾਹਾਂ ਦੀ ਮਾਫੀ ਮੰਗਦੇ ਰਹਿਣ। ਸ਼ਾਹੀ ਇਮਾਮ ਨੇ ਕਿਹਾ ਕਿ ਅੱਲਾਹ ਤਾਆਲਾ ਬੜਾ ਰਹੀਮ ਹੈ ਅਤੇ ਮਾਫ ਕਰਨ ਵਾਲਿਆਂ ਨੂੰ ਪਸੰਦ ਕਰਦਾ ਹੈ। ਅਕੜ ਕੇ ਚੱਲਣ ਵਾਲੇ, ਘਮੰਡ ਕਰਨ ਵਾਲੇ ਲੋਕ ਖੁਦਾ ਨੂੰ ਬਿਲਕੁਲ ਵੀ ਪਸੰਦ ਨਹੀਂ ਹਨ। ਇਸ ਮੌਕੇ ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਦੱਸਿਆ ਕਿ ਜਾਮਾ ਮਸਜਿਦ ਲੁਧਿਆਣਾ ਵਿਖੇ ਈਦ ਉਲ ਫਿਤਰ ਦੀ ਨਮਾਜ਼ 21 ਮਾਰਚ ਨੂੰ ਸਵੇਰੇ 9 ਵਜੇ ਅਦਾ ਕੀਤੀ ਜਾਵੇਗੀ।

WhatsApp
Facebook
Twitter

Advertisement's