ddsnews.in

LATEST NEWS
ਵਧੀਆ ਕੀਮਤਾਂ ਵਿਰੁੱਧ ਆਮ ਆਦਮੀ ਪਾਰਟੀ ਨੇ ਕੀਤਾ ਰੋਸ ਪ੍ਰਦਰਸ਼ਨ
WhatsApp
Facebook
Twitter

ਸ੍ਰੀ ਮੁਕਤਸਰ ਸਾਹਿਬ 3 ਮਈ 2026 ( ਸੰਜੀਵ ਕੁਮਾਰ) ਨਰਿੰਦਰ ਮੋਦੀ ਦੀ ਸਰਕਾਰ ਵਲੋਂ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵਾਧੇ ਦੇ ਵਿਰੋਧ ਵਿੱਚ ਦੇਸ਼ ਭਰ ਵਿੱਚ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਇਸੇ ਲੜੀ ਤਹਿਤ ਅੱਜ ਆਮ ਆਦਮੀ ਪਾਰਟੀ ਵਲੋਂ ਮਲੋਟ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਪੱਧਰ ‘ਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਵਿੱਚ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪੱਧਰ ਦੇ ਆਗੂ, ਵੱਖ-ਵੱਖ ਵਿੰਗਾਂ ਦੇ ਪ੍ਰਧਾਨ ਅਤੇ ਵਰਕਰ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ । ਆਮ ਆਦਮੀ ਪਾਰਟੀ ਦੀ ਟਰੇਡ ਵਿੰਗ ਜਿਲ੍ਹਾ ਪ੍ਰਧਾਨ ਵਨੀਤ ਜਿੰਦਲ ਮੋੰਟੀ ਨੇ ਭਾਜਪਾ ਸਰਕਾਰ ਵਲੋਂ ਗੈਸ ਸਿਲੰਡਰਾ ਦੀਆਂ ਵਧਾਈਆਂ ਕੀਮਤਾਂ ਦੀ ਨਿੰਦਾ ਕੀਤੀ ਤੇ ਵਧਾਈਆ ਕੀਮਤਾ ਵਾਪਸ ਲਈ ਦੀ ਅਪੀਲ ਕੀਤੀ । ਗੈਸ ਸਿਲੰਡਰਾਂ ਦੀ ਕਾਲਾਬਾਜ਼ਾਰੀ ਦੇ ਵਿਰੋਧ ਵਿੱਚ ਦੁਕਾਨਦਾਰਾਂ ਨੇ ਵੀ ਨਾਹਰੇਬਾਜੀ ਵੀ ਕੀਤੀ । ਇਸ ਮੌਕੇ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਕੁਲਵਿੰਦਰ ਕਾਂਡਾ , ਵਿੱਕੀ ਨਿੱਜੀ ਸਹਾਇਕ ਐਮ.ਐਲ.ਏ. ਤੇ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਮੌਜੂਦ ਸਨ।

 

WhatsApp
Facebook
Twitter

Advertisement's