ddsnews.in

LATEST NEWS
ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੀਆਂ ਜਾ ਰਹੀਆਂ ਰੈਲੀਆਂ ਦੇ ਇਕੱਠ ਦੇਖ ਕੇ ਵਿਰੋਧੀਆਂ ਦੀ ਨੀਂਦ ਉੱਡੀ : ਰਣਜੀਤ ਰੰਧਾਵਾ ਕਾਤਰੋਂ 
WhatsApp
Facebook
Twitter

ਧੂਰੀ:- • ਸੁਖਵਿੰਦਰ ਸਿੰਘ ਪਲਾਹਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੇ ਵੱਖ-ਵੱਖ ਹਲਕਿਆਂ ਵਿਚ ਕੀਤੀਆਂ ਜਾ ਰਹੀਆਂ ‘ਪੰਜਾਬ ਬਚਾਓ’ ਰੈਲੀਆਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦਾ ਇਕੱਠ ਦੇਖ ਕੇ ਵਿਰੋਧੀ ਪਾਰਟੀ ਦੀ ਨੀਂਦ ਹਰਾਮ ਹੋਈ ਹੈ ਅਤੇ ਇਹਨਾਂ ‘ਪੰਜਾਬ ਬਚਾਓ ਰੈਲੀਆਂ ਦੇ ਇਕੱਠਾਂ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨੀ ਤੈਅ ਹੋ ਚੁੱਕੀ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਰਣਜੀਤ ਸਿੰਘ ਰੰਧਾਵਾ ਕਾਤਰੋਂ ਹਲਕਾ ਇੰਚਾਰਜ ਧੂਰੀ ਨੇ ਗੱਲਬਾਤ ਦੌਰਾਨ ਕੀਤਾ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੂਬੇ ਦਾ ਮੁੱਖ ਮੰਤਰੀ ਬਣਾਉਣ ਲਈ ਪੂਰੀ ਤਰ੍ਹਾਂ ਮਨ ਬਣਾ ਚੁੱਕੇ ਹਨ ਅਤੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਚੱਲਦਾ ਕਰਨ ਲਈ ਵਿਧਾਨ ਸਭਾ ਚੋਣਾਂ ਦੀ ਉਡੀਕ ਬੇਸਬਰੀ ਨਾਲ ਕਰ ਰਹੇ ਹਨ। ਰੰਧਾਵਾ ਕਾਤਰੋਂ ਨੇ ਕਿਹਾ ਕਿ ਆਉਣ ਵਾਲਾ ਸਮਾਂ ਚੋਣਾਂ ਦਾ ਸਮਾਂ ਹੈ ਤੇ ਸਾਨੂੰ ਸਾਰੇ ਨੌਜਵਾਨਾਂ ਨੂੰ ਮਿਲ ਕੇ ਅ ਤਕੜੇ ਹੋ ਕੇ ਹਰੇਕ ਪਿੰਡ ਅਤੇ ਸ਼ਹਿਰ ਜਾ ਕੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਲੋਕਾਂ ਨੂੰ ਲਾਮਬੰਦ ਕਰਨ ਦੀ ਲੋੜ ਹੈ। ਇਸ ਮੌਕੇ ਤੇ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸਹਿਰੀ ਪ੍ਰਧਾਨ ਸੰਜੀਵ ਕੁਮਾਰ ਪਿੰਟਾ, ਨਿਰਭੈ ਸਿੰਘ ਹੇੜੀਕੇ, ਭੋਲਾ ਸੇਖੋਂ, ਜਗਦੇਵ ਸਿੰਘ ਠੇਕੇਦਾਰ, ਸਾਬਕਾ ਸਰਪੰਚ ਸਰਬਜੀਤ ਸਿੰਘ ਕਾਤਰੋਂ, ਗੁਰਮੀਤ ਸਿੰਘ ਕਾਤਰੋਂ, ਅਤੇ ਹੋਰ ਅਕਾਲੀ ਵਰਕਰ ਵੀ ਹਾਜ਼ਰ ਸਨ।

WhatsApp
Facebook
Twitter

Advertisement's