ਸ੍ਰੀ ਮੁਕਤਸਰ ਸਾਹਿਬ, 18 ਮਾਰਚ ( ਸੰਜੀਵ ਗਰਗ) ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਡੈਵੀ ਗੋਇਲ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਜ਼ਿਲ੍ਹਾ ਖੁਰਾਕ ਤੇ ਸਪਲਾਈਜ ਕੰਟਰੋਲਰ ਸ਼੍ਰੀ ਹਿਮਾਂਸ਼ੂ ਕੁੱਕੜ ਅਤੇ ਜ਼ਿਲ੍ਹਾ ਗੈਸ ਕੋਆਰਡੀਨੇਟਰ ਸ਼੍ਰੀ ਮੁਹੰਮਦ ਆਸਿਫ ਨਾਲ ਐਲ.ਪੀ.ਜੀ ਗੈਸ ਦੇ ਸਬੰਧ ਵਿੱਚ ਮੀਟਿੰਗ ਕੀਤੀ ਗਈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਘਰੇਲੂ ਗੈਸ ਦੀ ਕੋਈ ਵੀ ਕਮੀ ਨਹੀਂ ਹੈ। ਉਨ੍ਹਾਂ ਸਮੂਹ ਗੈਸ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਕਿਸਮ ਦੀ ਬਲੈਕ-ਮਾਰਕੀਟਿੰਗ ਨਾ ਕੀਤੀ ਜਾਵੇ। ਜੇਕਰ ਕੋਈ ਵੀ ਬਲੈਕ-ਮਾਰਕੀਟਿੰਗ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਜ਼ਿਲ੍ਹਾ ਖੁਰਾਕ ਤੇ ਸਪਲਾਈਜ ਕੰਟਰੋਲਰ ਸ਼੍ਰੀ ਹਿਮਾਂਸ਼ੂ ਕੁੱਕੜ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਰਸ਼ੀਅਲ ਸਿਲੰਡਰਾਂ ਦੀ ਹਸਪਤਾਲਾਂ, ਵਿੱਦਿਅਕ ਸੰਸਥਾਵਾਂ ਸਮੇਤ ਹੋਸਟਲ ਅਤੇ ਵਿਆਹ ਸਮਾਗਮਾਂ (ਮੁੱਖ ਤੌਰ ਤੇ ਲੜਕੀ ਦੇ ਵਿਆਹ) ਲਈ ਸਪਲਾਈ ਦੇ ਸਬੰਧ ਵਿੱਚ ਜ਼ਿਲ੍ਹਾ ਖੁਰਾਕ ਤੇ ਸਪਲਾਈਜ਼ ਕੰਟਰੋਲਰ ਸ੍ਰੀ ਮੁਕਤਸਰ ਸਾਹਿਬ ਦੇ ਦਫਤਰ ਵਿਖੇ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਕੰਟਰੋਲ ਰੂਮ ਦੇ ਮੋਬਾਇਲ ਨੰਬਰ 97794-00217 ਅਤੇ 73550-88673 ਹਨ। ਇਹ ਕੰਟਰੋਲ ਰੂਮ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਚਾਲੂ ਰਹੇਗਾ। ਸਮੂਹ ਗੈਸ ਉਪਭੋਗਤਾਵਾਂ ਨੂੰ ਜ਼ਿਲ੍ਹਾ ਗੈਸ ਕੋਆਰਡੀਨੇਟਰ ਸ਼੍ਰੀ ਮੁਹੰਮਦ ਆਸਿਫ ਨੇ ਦੱਸਿਆ ਹੈ ਕਿ ਗੈਸ ਬੁਕਿੰਗ ਆਨਲਾਈਨ ਵਿਧੀ ਰਾਂਹੀ ਕਰਵਾਈ ਜਾਵੇ ਅਤੇ ਜਿਹਨਾਂ ਖਪਤਕਾਰਾਂ ਦੀ ਈ-ਕੇ.ਵਾਈ.ਸੀ ਨਹੀਂ ਹੋਈ, ਉਹ ਗੈਸ ਏਜੰਸੀ ਤੇ ਜਾ ਕੇ ਆਪਣੀ ਈ-ਕੇ.ਵਾਈ.ਸੀ ਕਰਵਾ ਸਕਦੇ ਹਨ।
ਹਿੰਦੂਆਂ ਦੇ ਸਾਰੇ ਧਾਰਮਿਕ ਧਾਮ ਰੇਲ ਸੰਪਰਕ ਨਾਲ ਜੋੜੇ ਜਾਣ : ਚੌਧਰੀ ਰਾਜੇਸ਼ ਕੁਮਾਰ ਗਹਿਰੀਵਾਲਾ ਕੇਂਦਰੀਏ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਭੇਜੇ ਲਿਖਤੀ ਪੱਤਰ ਵਿੱਚ ਚੁੱਕਿਆ ਗਹਿਰੀਵਾਲਾ ਨੇ ਵਿਸ਼ੇਸ਼ ਮੁੱਦਾ
ਬਠਿੰਡਾ 18 ਮਾਰਚ (ਰਵੀ ਸ਼ਰਮਾ ) ਲੋਕ ਜਨ ਸ਼ਕਤੀ ਪਾਰਟੀ ਰਾਮ ਬਿਲਾਸ ਪੰਜਾਬ ਦੇ ਸੀਨੀਅਰ ਅਤੇ ਸਰਗਰਮ ਲੀਡਰ ਮੀਡੀਆ ਇੰਚਾਰਜ ਪੰਜਾਬ ਚੌਧਰੀ ਰਾਜੇਸ਼ ਕੁਮਾਰ ਗਹਿਰੀਵਾਲਾ ਜ਼ਿਲ੍ਹਾ ਪ੍ਰਧਾਨ ਬਠਿੰਡਾ ਨੇ ਆਪਣੇ ਪੰਜਾਬ ਦੇਸ਼ ਅੰਦਰ ਵਸਦੇ ਕਰੋੜਾਂ ਹਿੰਦੂ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਅੱਜ ਦੇਸ਼ ਦੇ ਰੇਲ ਮੰਤਰੀ ਅਸ਼ਵੀ ਵੈਸ਼ਨਵ ਨੂੰ ਭੇਜੇ ਇੱਕ ਵਿਸ਼ੇਸ਼ … Read more