ਸ਼੍ਰੀ ਮੁਕਤਸਰ ਸਾਹਿਬ, 13 ਅਪ੍ਰੈਲ ( ਸੰਜੀਵ ਕੁਮਾਰ ਗਰਗ)ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਆਉਣ ਵਾਲੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵੋਟਰ ਸੂਚੀਆਂ ਦੀ ਸੋਧ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ । ਇਹ ਜਾਣਕਾਰੀ ਸ੍ਰੀ ਅਮਿਤ ਕੁਮਾਰ ਪੰਚਾਲ ਆਈ. ਏ. ਐਸ. ਡਿਪਟੀ ਕਮਿਸ਼ਨਰ –ਕਮ-ਜ਼ਿਲ੍ਹਾ ਚੋਣ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਦਿੱਤੀ। ਉਹਨਾਂ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਤਿੰਨ ਨਗਰ ਕੌਂਸਲਾਂ ਸ੍ਰੀ ਮੁਕਤਸਰ ਸਾਹਿਬ, ਮਲੋਟ,ਗਿੱਦੜਬਾਹਾ ਅਤੇ ਨਗਰ ਪੰਚਾਇਤ ਬਰੀਵਾਲਾ ਵਿੱਚ ਭਾਰਤ ਚੋਣ ਕਮਿਸ਼ਨ ਕੋਲ ਉਪਲਬਧ ਤਾਜ਼ਾ ਵੋਟਰ ਸੂਚੀਆਂ ਦੇ ਆਧਾਰ ‘ਤੇ ਅਤੇ ਲੋਕਲ ਗਵਰਨਮੈਂਟ ਵਿਭਾਗ ਵੱਲੋਂ ਅੰਤਿਮ ਕੀਤੀ ਗਈ ਹੱਦਬੰਦੀ ਨੂੰ ਧਿਆਨ ਵਿੱਚ ਰੱਖਦਿਆਂ ਨਵੀਆਂ ਸੂਚੀਆਂ ਤਿਆਰ ਕੀਤੀਆਂ ਜਾਣਗੀਆਂ।ਉਹਨਾਂ ਦੱਸਿਆ ਕਿ ਨਗਰ ਕੌਸਲ ਸ੍ਰੀ ਮੁਕਤਸਰ ਸਾਹਿਬ, ਮਲੋਟ,ਗਿੱਦੜਬਾਹਾ ਅਤੇ ਨਗਰ ਪੰਚਾਇਤ ਬਰੀਵਾਲਾ ਦੇ ਯੋਗ ਵੋਟਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਆਪਣੇ ਨਾਮ ਅਤੇ ਵੇਰਵੇ ਦੀ ਪੁਸ਼ਟੀ 15 ਅਪ੍ਰੈਲ 2026 ਨੂੰ ਜ਼ਿਲ੍ਹੇ ਦੀ ਵੈੱਬਸਾਈਟ ‘ਤੇ ਜਾਰੀ ਹੋਣ ਵਾਲੀ ਡਰਾਫਟ ਵੋਟਰ ਸੂਚੀ ਵਿੱਚ ਕਰ ਲੈਣ । ਦਾਅਵੇ ਅਤੇ ਇਤਰਾਜ਼ ਦਰਜ ਕਰਵਾਉਣ ਲਈ ਕਾਨੂੰਨੀ ਤੌਰ ‘ਤੇ 07 ਦਿਨਾਂ ਦੀ ਮਿਆਦ ਨਿਰਧਾਰਤ ਕੀਤੀ ਗਈ ਹੈ, ਜੋ ਕਿ 17 ਅਪ੍ਰੈਲ 2026 ਤੋਂ 23 ਅਪ੍ਰੈਲ 2026 (ਦੋਵੇਂ ਦਿਨ ਸਮੇਤ) ਤੱਕ ਰਹੇਗੀ।ਵੋਟਰ ਰਜਿਸਟ੍ਰੇਸ਼ਨ ਨੂੰ ਉਤਸ਼ਾਹਿਤ ਕਰਨ ਲਈ 20 ਅਪ੍ਰੈਲ ਅਤੇ 21 ਅਪ੍ਰੈਲ 2026 ਨੂੰ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 30 ਅਪ੍ਰੈਲ 2026 ਤੱਕ ਕਰ ਦਿੱਤਾ ਜਾਵੇਗਾ, ਜਦਕਿ ਅੰਤਿਮ ਵੋਟਰ ਸੂਚੀ 05 ਮਈ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ ਅਤੇ ਇਹ ਜ਼ਿਲ੍ਹੇ ਦੀ ਵੈੱਬਸਾਈਟ ‘ਤੇ ਵੀ ਉਪਲਬਧ ਹੋਵੇਗੀ।
Day: April 13, 2026
ਧੂਰੀ ਦੇ ਵਾਰਡ ਨੰਬਰ 1 ‘ਚ 1.34 ਕਰੋੜ ਰੁਪਏ ਨਾਲ ਬਣੇਗਾ ਨੇਚਰ ਪਾਰਕ : ਦਲਬੀਰ ਸਿੰਘ ਢਿੱਲੋਂ, ਰਾਜਵੰਤ ਸਿੰਘ ਘੁੱਲੀ* *ਕਿਹਾ, ਧੂਰੀ ਸ਼ਹਿਰ ਨੂੰ ਨਮੂਨੇ ਦੇ ਸ਼ਹਿਰ ਵਜੋਂ ਵਿਕਸਤ ਕਰਨ ਲਈ ਕੰਮ ਜੰਗੀ ਪੱਧਰ ‘ਤੇ ਜਾਰੀ*
*ਧੂਰੀ ਸ਼ਹਿਰ ‘ਚ 2.28 ਕਰੋੜ ਰੁਪਏ ਦੇ ਸੁੰਦਰੀਕਰਨ ਤੇ ਵਿਕਾਸ ਕਾਰਜਾਂ ਦੀ ਹੋਈ ਸ਼ੁਰੂਆਤ*
*ਚੇਅਰਮੈਨ ਦਲਬੀਰ ਸਿੰਘ ਢਿੱਲੋਂ ਤੇ ਰਾਜਵੰਤ ਸਿੰਘ ਘੁੱਲੀ ਨੇ ਧੂਰੀ ਸ਼ਹਿਰ ‘ਚ ਵਿਕਾਸ
ਧੂਰੀ, 13 ਅਪ੍ਰੈਲ:-ਸੁਖਵਿੰਦਰ ਸਿੰਘ ਪਲਾਹਾ
ਧੂਰੀ ਸ਼ਹਿਰ ਨੂੰ ਸੁੰਦਰ, ਸਾਫ-ਸੁਥਰਾ ਅਤੇ ਆਧੁਨਿਕ ਸ਼ਹਿਰ ਬਣਾਉਣ ਦੇ ਮੰਤਵ ਨਾਲ ਅੱਜ ਲਗਭਗ 2.28 ਕਰੋੜ ਰੁਪਏ ਦੇ ਸੁੰਦਰੀਕਰਨ ਅਤੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਬੀਰ ਸਿੰਘ ਢਿੱਲੋਂ, ਮਾਰਕਿਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਅਤੇ ਮੈਂਬਰ ਵਕਫ਼ ਬੋਰਡ ਡਾ. ਅਨਵਰ ਭਸੌੜ ਵੱਲੋਂ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰਦੇ ਹੋਏ ਇਨ੍ਹਾਂ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਵਾਈ ਗਈ।
ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਦਲਬੀਰ ਸਿੰਘ ਢਿੱਲੋਂ ਤੇ ਰਾਜਵੰਤ ਸਿੰਘ ਘੁੱਲੀ ਨੇ ਦੱਸਿਆ ਕਿ ਸ਼ਹਿਰ ਦੇ ਵਾਰਡ ਨੰਬਰ 1 ਵਿੱਚ ਲਗਭਗ 1.34 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਆਧੁਨਿਕ ਸਹੂਲਤਾਂ ਨਾਲ ਲੈਸ ਨੇਚਰ ਪਾਰਕ ਬਣਾਇਆ ਜਾ ਰਿਹਾ ਹੈ। ਇਸ ਪਾਰਕ ਵਿੱਚ ਗਰੀਨ ਏਰੀਆ, ਵਾਕਿੰਗ ਟ੍ਰੈਕ, ਬੱਚਿਆਂ ਲਈ ਖੇਡਣ ਵਾਲੇ ਝੂਲੇ, ਬੈਠਣ ਲਈ ਬੈਂਚਾਂ ਅਤੇ ਸੁੰਦਰ ਲਾਈਟਿੰਗ ਕੀਤੀ ਜਾਵੇਗੀ, ਜਿਸ ਨਾਲ ਇਹ ਥਾਂ ਸਵੇਰੇ-ਸ਼ਾਮ ਸੈਰ ਕਰਨ ਵਾਲਿਆਂ ਅਤੇ ਪਰਿਵਾਰਾਂ ਲਈ ਖਾਸ ਖਿੱਚ ਦਾ ਕੇਂਦਰ ਬਣੇਗੀ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਧੂਰੀ ਸ਼ਹਿਰ ਦੇ ਵਾਰਡ ਨੰਬਰ 21 ਵਿੱਚ 90 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕ ਟਾਈਲਾਂ ਲਗਾਉਣ ਸਮੇਤ ਹੋਰ ਬੁਨਿਆਦੀ ਢਾਂਚੇ ਨਾਲ ਸੰਬੰਧਤ ਕਾਰਜ ਵੀ ਸ਼ੁਰੂ ਕੀਤੇ ਗਏ ਹਨ।
ਚੇਅਰਮੈਨ ਦਲਬੀਰ ਸਿੰਘ ਢਿੱਲੋਂ ਅਤੇ ਰਾਜਵੰਤ ਸਿੰਘ ਘੁੱਲੀ ਨੇ ਕਿਹਾ ਕਿ ਧੂਰੀ ਸ਼ਹਿਰ ਨੂੰ ਇੱਕ ਨਮੂਨੇ ਦੇ ਸ਼ਹਿਰ ਵਜੋਂ ਵਿਕਸਤ ਕਰਨ ਲਈ ਸਰਕਾਰ ਵੱਲੋਂ ਜੰਗੀ ਪੱਧਰ ‘ਤੇ ਕੰਮ ਜਾਰੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਹਰ ਪ੍ਰੋਜੈਕਟ ਨੂੰ ਸਮੇਂ ਸਿਰ ਅਤੇ ਉੱਚ ਗੁਣਵੱਤਾ ਨਾਲ ਪੂਰਾ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵੱਡੇ ਪ੍ਰੋਜੈਕਟ ਲਿਆਂਦੇ ਜਾਣਗੇ, ਤਾਂ ਜੋ ਧੂਰੀ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਬਣਾਇਆ ਜਾ ਸਕੇ। ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੀ ਇਨ੍ਹਾਂ ਵਿਕਾਸ ਕਾਰਜਾਂ ਵਿੱਚ ਸਹਿਯੋਗ ਦੇਣ ਅਤੇ ਸ਼ਹਿਰ ਦੀ ਸਫ਼ਾਈ ਅਤੇ ਸੁੰਦਰਤਾ ਨੂੰ ਬਣਾਈ ਰੱਖਣ ਵਿੱਚ ਆਪਣਾ ਯੋਗਦਾਨ ਪਾਉਣ।
ਇਸ ਮੌਕੇ ਡਾਇਰੈਕਟਰ ਲਘੂ ਉਦਯੋਗ ਅਨਿਲ ਮਿੱਤਲ, ਡਾਇਰੈਕਟਰ ਜਸਪਾਲ ਸਿੰਘ ਭੁੱਲਰ, ਬਲਾਕ ਧੂਰੀ ਦੇ ਚੇਅਰਮੈਨ ਰਣਜੋਧ ਸਿੰਘ, ਪੁਸ਼ਪਿੰਦਰ ਸ਼ਰਮਾ, ਨਵਰਾਜ, ਜਿਉਣਾ ਸਿੰਘ, ਬਲਾਕ ਪ੍ਰਧਾਨ ਸੁਖਪਾਲ ਸਿੰਘ ਪਾਲਾ, ਬੀਰ ਭਾਨ ਸਮੇਤ ਵੱਡੀ ਗਿਣਤੀ ਇਲਾਕਾ ਨਿਵਾਸੀ ਮੌਜੂਦ ਸਨ।