ਸੰਗਰੂਰ ( ਸੁਰਿੰਦਰ ਸਿੰਘ) 24 ਮਈ ਨੂੰ Shiromani Akali Dal Amritsar ਵੱਲੋਂ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਇੱਕ ਵਿਸ਼ਾਲ ਪੰਥਕ ਇਕੱਠ ਕੀਤਾ ਜਾ ਰਿਹਾ ਹੈ। 2027 ਦੀਆਂ ਚੋਣਾਂ ਨੂੰ ਲੈ ਕੇ ਹੋ ਰਹੇ ਇਸ ਇਕੱਠ ਵਿੱਚ ਵਿਸ਼ੇਸ਼ ਤੌਰ ’ਤੇ ਪਾਰਟੀ ਪ੍ਰਧਾਨ Simranjit Singh Mann ਵੀ ਪਹੁੰਚ ਰਹੇ ਹਨ ਅਤੇ ਪਾਰਟੀ ਦੀ ਸਮੂਹ ਸੀਨੀਅਰ ਲੀਡਰਸ਼ਿਪ ਹਾਜ਼ਰ ਹੋਵੇਗੀ।ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਯੂਥ ਆਗੂ ਸਤਿਨਾਮ ਸਿੰਘ ਰੱਤੋਕੇ ਨੇ ਕਿਹਾ ਕਿ ਇੱਕੋ-ਇੱਕ ਪਾਰਟੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਹੈ ਜੋ ਪੰਜਾਬ ਅਤੇ ਨੌਜਵਾਨੀ ਦੇ ਹੱਕਾਂ ਦੀ ਗੱਲ ਕਰਦੀ ਹੈ ਅਤੇ ਉਹਨਾਂ ਦੇ ਹੱਕਾਂ ਦੀ ਰਾਖੀ ਲਈ ਡਟ ਕੇ ਖੜ੍ਹਦੀ ਹੈ।ਉਨ੍ਹਾਂ ਕਿਹਾ ਕਿ ਸੁਨਾਮ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚੋਂ ਵੱਡੀ ਗਿਣਤੀ ਵਿੱਚ ਸੰਗਤਾਂ ਅਤੇ ਨੌਜਵਾਨ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਪਹੁੰਚ ਰਹੇ ਹਨ। ਉਨ੍ਹਾਂ ਨੇ ਸਮੂਹ ਨੌਜਵਾਨਾਂ ਨੂੰ ਅਪੀਲ ਕੀਤੀ ਕਿ 24 ਮਈ ਨੂੰ ਵੱਡੀ ਗਿਣਤੀ ਵਿੱਚ ਪਹੁੰਚ ਕੇ ਇਸ ਪੰਥਕ ਇਕੱਠ ਵਿੱਚ ਹਾਜ਼ਰੀ ਭਰਨ ਤਾਂ ਜੋ ਜਾਲਮ ਹਕੂਮਤ ਨੂੰ ਇਹ ਸੰਦੇਸ਼ ਦਿੱਤਾ ਜਾ ਸਕੇ ਕਿ ਪੰਜਾਬ ਦੇ ਨੌਜਵਾਨ ਅੱਜ ਵੀ ਜਾਗਦੀ ਜਮੀਰ ਵਾਲੇ ਹਨ ਅਤੇ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਨਾ ਜਾਣਦੇ ਹਨ।