ddsnews.in

LATEST NEWS
*ਨਗਰ ਕੌਂਸਲ ਸੁਨਾਮ ਦੇ ਨਵੇਂ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ; ਮਨਪ੍ਰੀਤ ਬਾਂਸਲ ਪ੍ਰਧਾਨ, ਯਾਦਵਿੰਦਰ ਸਿੰਘ ਨਿਰਮਾਣ ਸੀਨੀਅਰ ਮੀਤ ਪ੍ਰਧਾਨ ਅਤੇ ਮੀਨਾ ਰਾਣੀ ਮੀਤ ਪ੍ਰਧਾਨ ਚੁਣੇ*  ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦਿੱਤੀ ਵਧਾਈ; ਦਿਨ ਰਾਤ ਇੱਕ ਕਰ ਕੇ ਸ਼ਹੀਦ ਊਧਮ ਸਿੰਘ ਦੇ ਸ਼ਹਿਰ ਦੇ ਵਿਕਾਸ ਲਈ ਕੰਮ ਕਰਨ ਲਈ ਕੀਤਾ ਪ੍ਰੇਰਿਤ
WhatsApp
Facebook
Twitter

ਸੁਨਾਮ, 23 ਜੂਨ:(-ਸੁਖਵਿੰਦਰ ਪਲਾਹਾ /ਸੁਰਿੰਦਰ ਸਿੰਘ) ਨਗਰ ਕੌਂਸਲ ਸੁਨਾਮ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਅੱਜ ਸਰਬਸੰਮਤੀ ਨਾਲ ਸਫਲਤਾਪੂਰਵਕ ਸੰਪੰਨ ਹੋਈ। ਇਸ ਚੋਣ ਦੌਰਾਨ ਮਨਪ੍ਰੀਤ ਬਾਂਸਲ ਨੂੰ ਪ੍ਰਧਾਨ, ਯਾਦਵਿੰਦਰ ਸਿੰਘ ਨਿਰਮਾਣ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਮੀਨਾ ਰਾਣੀ ਪਤਨੀ ਸ਼੍ਰੀ ਭਾਨੂ ਪ੍ਰਤਾਪ ਨੂੰ ਮੀਤ ਪ੍ਰਧਾਨ ਚੁਣਿਆ ਗਿਆ।ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਜ਼ਿੰਮੇਵਾਰੀ ਲੋਕਾਂ ਦੀ ਸੇਵਾ ਅਤੇ ਸ਼ਹਿਰ ਦੇ ਸਮੁੱਚੇ ਵਿਕਾਸ ਲਈ ਇੱਕ ਮਹੱਤਵਪੂਰਨ ਮੌਕਾ ਹੈ। ਉਨ੍ਹਾਂ ਨੇ ਨਵੇਂ ਅਹੁਦੇਦਾਰਾਂ ਨੂੰ ਅਪੀਲ ਕੀਤੀ ਕਿ ਉਹ ਦਿਨ-ਰਾਤ ਇੱਕ ਕਰਕੇ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਅਤੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਣ।ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਸਵਾ ਚਾਰ ਸਾਲਾਂ ਦੌਰਾਨ ਸੁਨਾਮ ਸ਼ਹਿਰ ਵਿੱਚ ਜਿੰਨਾ ਵਿਕਾਸ ਹੋਇਆ ਹੈ, ਹੁਣ ਉਸ ਵਿਕਾਸ ਦੀ ਰਫ਼ਤਾਰ ਦੁੱਗਣੀ ਅਤੇ ਚੌਗੁਣੀ ਹੋਵੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸ਼ਹਿਰ ਦਾ ਇੰਨਾ ਵੱਡੇ ਪੱਧਰ ‘ਤੇ ਵਿਕਾਸ ਕਰਵਾਇਆ ਜਾਵੇਗਾ, ਜਿੰਨਾ ਅੱਜ ਤੱਕ ਕਦੇ ਨਹੀਂ ਹੋ ਸਕਿਆ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਨਵੇਂ ਚੁਣੇ ਅਹੁਦੇਦਾਰ ਅਤੇ ਸਮੂਹ ਕੌਂਸਲਰ ਮਿਲਜੁਲ ਕੇ ਸ਼ਹਿਰ ਦੀ ਤਰੱਕੀ ਲਈ ਨਵਾਂ ਇਤਿਹਾਸ ਰਚਣਗੇ।ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰ ਦੇ ਵਿਕਾਸ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ ਅਤੇ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਸਪਸ਼ਟ ਕੀਤਾ ਕਿ ਭ੍ਰਿਸ਼ਟਾਚਾਰ ਸਬੰਧੀ ਕੋਈ ਗੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜੇਕਰ ਕੋਈ ਵੀ ਅਜਿਹਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਸ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।ਸ਼੍ਰੀ ਅਮਨ ਅਰੋੜਾ ਨੇ ਇਹ ਵੀ ਕਿਹਾ ਕਿ ਨਗਰ ਕੌਂਸਲ ਦੇ ਸਾਰੇ ਚੁਣੇ ਹੋਏ ਐਮ.ਸੀ. ਬਰਾਬਰ ਦੇ ਹੱਕਦਾਰ ਹਨ ਅਤੇ ਉਨ੍ਹਾਂ ਨੂੰ ਅਹੁਦੇਦਾਰਾਂ ਤੋਂ ਵੱਧ ਕੇ ਮਾਣ-ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਟੀਮ ਵਰਕ ਅਤੇ ਆਪਸੀ ਸਹਿਯੋਗ ਨਾਲ ਹੀ ਸ਼ਹਿਰ ਦੇ ਵਿਕਾਸ ਨੂੰ ਨਵੀਆਂ ਉਚਾਈਆਂ ਤੱਕ ਲਿਆਂਦਾ ਜਾ ਸਕਦਾ ਹੈ।ਇਸ ਮੌਕੇ ਨਵੇਂ ਚੁਣੇ ਪ੍ਰਧਾਨ ਮਨਪ੍ਰੀਤ ਬਾਂਸਲ ਨੇ ਕਿਹਾ ਕਿ ਉਹ ਸ਼ਹਿਰ ਵਾਸੀਆਂ ਦੀਆਂ ਉਮੀਦਾਂ ‘ਤੇ ਪੂਰਾ ਉਤਰਣ ਲਈ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਸੁਨਾਮ ਦੇ ਵਿਕਾਸ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਤਰਜੀਹ ਦਿੱਤੀ ਜਾਵੇਗੀ ਅਤੇ ਹਰ ਵਰਗ ਦੀ ਆਵਾਜ਼ ਨੂੰ ਸੁਣਿਆ ਜਾਵੇਗਾ।ਸੀਨੀਅਰ ਮੀਤ ਪ੍ਰਧਾਨ ਯਾਦਵਿੰਦਰ ਸਿੰਘ ਨਿਰਮਾਣ ਨੇ ਕਿਹਾ ਕਿ ਉਹ ਟੀਮ ਵਰਕ ਦੀ ਭਾਵਨਾ ਨਾਲ ਕੰਮ ਕਰਦੇ ਹੋਏ ਸ਼ਹਿਰ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਸੁਨਾਮ ਨੂੰ ਇੱਕ ਮਾਡਲ ਸ਼ਹਿਰ ਬਣਾਉਣ ਲਈ ਪੂਰੀ ਤਨਦੇਹੀ ਨਾਲ ਯਤਨ ਕੀਤੇ ਜਾਣਗੇ।ਮੀਤ ਪ੍ਰਧਾਨ ਮੀਨਾ ਰਾਣੀ ਨੇ ਕਿਹਾ ਕਿ ਉਨ੍ਹਾਂ ਨੂੰ ਦਿੱਤੀ ਗਈ ਇਸ ਜ਼ਿੰਮੇਵਾਰੀ ਨੂੰ ਉਹ ਲੋਕਾਂ ਦੀ ਸੇਵਾ ਦਾ ਸਾਧਨ ਮੰਨਦੇ ਹਨ ਅਤੇ ਸ਼ਹਿਰ ਦੀ ਤਰੱਕੀ ਅਤੇ ਸਫ਼ਾਈ, ਬੁਨਿਆਦੀ ਸਹੂਲਤਾਂ ਅਤੇ ਮਹਿਲਾਵਾਂ ਦੇ ਹਿੱਤਾਂ ਲਈ ਖਾਸ ਤੌਰ ‘ਤੇ ਕੰਮ ਕਰਨਗੇ।ਇਸ ਮੌਕੇ ਐਸ.ਡੀ.ਐਮ. ਸੁਨਾਮ ਗਗਨਦੀਪ ਸਿੰਘ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸਾਰੇ ਐਮ.ਸੀ., ਈ ਓ ਸੁਨਾਮ ਸ੍ਰੀ ਬਾਲ ਕ੍ਰਿਸ਼ਨ, ਆਮ ਆਦਮੀ ਪਾਰਟੀ ਦੇ ਅਹੁਦੇਦਾਰ, ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਹਾਜ਼ਰ ਸਨ।

WhatsApp
Facebook
Twitter

Advertisement's