ddsnews.in

LATEST NEWS
ਕਾਲਜ ਵਿਦਿਆਰਥੀਆਂ ਵੱਲੋਂ ਟਰਾਈਡੈਂਟ ਧੌਲਾ ਗਰੁੱਪ ਦਾ ਦੌਰਾ
WhatsApp
Facebook
Twitter

 

ਧੂਰੀ, 19 ਅਪ੍ਰੈਲ :-ਨਰੇਸ ਅੱਤਰੀ : ਯੂਨੀਵਰਸਿਟੀ ਕਾਲਜ ਬੇਨੜਾ ਦੇ ਕਾਮਰਸ ਵਿਭਾਗ ਦੇ ਵਿਦਿਆਰਥੀਆਂ ਨੂੰ ਕਾਲਜ ਵੱਲੋਂ ਟਰਾਈਡੈਂਟ ਗਰੁੱਪ ਦੇ ਧੌਲਾ ਯੂਨਿਟ ਦਾ ਦੌਰਾ ਕਾਲਜ ਪ੍ਰਿੰਸੀਪਲ ਡਾ. ਹਰਵਿੰਦਰ ਸਿੰਘ ਮੰਡ ਦੀ ਸਰਪ੍ਰਸਤੀ ਵਿੱਚ ਕਰਵਾਇਆ ਗਿਆ। ਇਸ ਉਦਯੋਗਿਕ ਦੌਰੇ ਵਿਚ ਵਿਦਿਆਰਥੀਆਂ ਨੇ ਕੱਪੜੇ, ਕਾਗ਼ਜ਼ ਅਤੇ ਸਟੇਸ਼ਨਰੀ ਉਤਪਾਦਨ ਸਬੰਧੀ ਜਾਣਕਾਰੀ ਹਾਸਲ ਕੀਤੀ।
ਕਾਮਰਸ ਵਿਭਾਗ ਦੇ ਕੋਆਰਡੀਨੇਟਰ ਤੇ ਪਲੇਸਮੈਂਟ ਸੈੱਲ ਦੇ ਕਨਵੀਨਰ ਡਾ. ਅਮਿਤਾ ਜੈਨ ਨੇ ਕਿਹਾ ਕਿ ਅਮਰਿੰਦਰ ਸਿੰਘ ਨੇ ਕਾਲਜ ਅਧਿਆਪਕ ਸਾਹਿਬਾਨ ਤੇ ਵਿਦਿਆਰਥੀਆਂ ਦਾ ਸਵਾਗਤ ਕੀਤਾ ਅਤੇ ਵਿਦਿਆਰਥੀਆਂ ਅੰਦਰ ਉਤਪਾਦਨ ਅਤੇ ਪ੍ਰੋਸੈਸਿੰਗ ਪ੍ਰਕਿਰਿਆ ਬਾਰੇ ਜਾਣਨ ਦੀ ਉਤਸੁਕਤਾ ਤੋਂ ਖ਼ੁਸ਼ੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਡਾ. ਐੱਮ.ਪੀ. ਸਿੰਘ ਨੇ ਟਰਾਈਡੈਂਟ ਕੰਪਨੀ ਵਿਚ ਨੌਕਰੀ ਅਤੇ ਪਲੇਸਮੈਂਟ ਦੀ ਪ੍ਰਕਿਰਿਆ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਉਤਪਾਦਨ, ਪੈਕਿੰਗ, ਵੰਡ ਅਤੇ ਮਾਰਕੀਟਿੰਗ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਇਸ ਤਰ੍ਹਾਂ ਵਿਦਿਆਰਥੀਆਂ ਨੂੰ ਉਦਯੋਗਿਕ ਕੰਮਾਂ ਅਤੇ ਨਵੇਂ ਸਕਿੱਲ ਸਿੱਖਣ ਦਾ ਮੌਕਾ ਮਿਲਦਾ ਹੈ ਅਤੇ ਕਾਲਜ ਦੀ ਤਰਜੀਹ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਨ ਤੇ ਉਨ੍ਹਾਂ ਦੇ ਚੰਗੇ ਭਵਿੱਖ ਲਈ ਹੁੰਦੀ ਹੈ। ਇਸ ਮੌਕੇ ਕਾਮਰਸ ਵਿਭਾਗ ਦੇ ਪ੍ਰੋ. ਅਮਨੀਤ ਸਿੰਘ ਅਤੇ ਪ੍ਰੋ. ਰੁਪਾਲੀ ਗਰਗ ਵਿਦਿਆਰਥੀਆਂ ਨਾਲ ਮੌਜੂਦ ਸਨ।

WhatsApp
Facebook
Twitter

Advertisement's