ddsnews.in

LATEST NEWS
ਪੰਜਾਬ ਸਰਕਾਰ ਨੇ ਸੀਵਰੇਜ ਸਮੱਸਿਆ ਦੇ ਹੱਲ ਲਈ ਕੀਤੇ ਵੱਡੇ ਉਪਰਾਲੇ – ਦਲਵੀਰ ਸਿੰਘ ਢਿੱਲੋਂ
WhatsApp
Facebook
Twitter

ਧੂ

ਪੰਜਾਬ ਸਰਕਾਰ ਨੇ ਸੀਵਰੇਜ ਸਮੱਸਿਆ ਦੇ ਹੱਲ ਲਈ ਕੀਤੇ ਵੱਡੇ ਉਪਰਾਲੇ – ਦਲਵੀਰ ਸਿੰਘ ਢਿੱਲੋਂ
ਧੂਰੀ, 6 ਜੂਨ: ਸੁਖਵਿੰਦਰ ਪਲਾਹਾ: –
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸੀਵਰੇਜ ਅਤੇ ਸਾਫ਼-ਸਫ਼ਾਈ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਸਬੰਧੀ ਚੇਅਰਮੈਨ, ਲਘੂ ਉਦਯੋਗ ਤੇ ਸੀ ਐਮ ਦਫਤਰ ਕੈਂਪਸ ਇੰਚਾਰਜ ਧੂਰੀ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਭਰ ਵਿੱਚ ਸੀਵਰੇਜ ਲਾਈਨਾਂ ਦੀ ਸਫ਼ਾਈ ਅਤੇ ਨਵੀਨੀਕਰਨ ਦੇ ਕੰਮ ਜੰਗੀ ਪੱਧਰ ‘ਤੇ ਚੱਲ ਰਹੇ ਹਨ।
ਉਨ੍ਹਾਂ ਦੱਸਿਆ ਕਿ ਪੰਜਾਬ ਭਰ ਵਿੱਚ ਲਗਭਗ 2200 ਕਿਲੋਮੀਟਰ ਸੀਵਰੇਜ ਲਾਈਨਾਂ ਦੀ ਸਫ਼ਾਈ ਕੀਤੀ ਜਾ ਚੁੱਕੀ ਹੈ ਅਤੇ 1400 ਤੋਂ ਵੱਧ ਹਾਟ ਸਪਾਟਾਂ ਦਾ ਸਥਾਈ ਹੱਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੁਰੇ ਪੰਜਾਬ ਦੇ ਜੂਨੀਅਰ ਇੰਜੀਨੀਅਰਾਂ ਨੂੰ ਵਿਸ਼ੇਸ਼ ਸਿਖਲਾਈ ਦੇ ਕੇ ਸੀਵਰੇਜ ਪ੍ਰਬੰਧਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਗਿਆ ਹੈ।
ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਨਗਰ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਕਾਰਜਾਂ ਦੀ ਇਹ ਲੜੀ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਹਰ ਸ਼ਹਿਰ ਅਤੇ ਕਸਬੇ ਨੂੰ ਸਾਫ਼-ਸੁਥਰਾ ਅਤੇ ਆਧੁਨਿਕ ਸਹੂਲਤਾਂ ਨਾਲ ਲੈਸ ਬਣਾਉਣਾ ਹੈ।

WhatsApp
Facebook
Twitter

Advertisement's