ddsnews.in

LATEST NEWS
PSTCL ਦੀਆਂ ਭਰਤੀਆਂ ‘ਤੇ ਸਵਾਲ, ਪੰਜਾਬ ਦੇ ਨੌਜਵਾਨਾਂ ਨਾਲ ਇਨਸਾਫ਼ ਹੋਵੇ – ਰਣਜੀਤ ਸਿੰਘ ਰੰਧਾਵਾ ਕਾਤਰੋਂ ਨੌਕਰੀਆਂ ਵਿੱਚ ਪੰਜਾਬ ਦੇ ਨੌਜਵਾਨਾਂ ਨੂੰ ਪਹਿਲ ਮਿਲੇ – ਰਣਜੀਤ ਸਿੰਘ ਰੰਧਾਵਾ ਕਾਤਰੋਂ
WhatsApp
Facebook
Twitter

ਧੂਰੀ: ਸੁਖਵਿੰਦਰ ਪਲਾਹਾ/ਵਰਿੰਦਰ ਕੁਮਾਰ ਬਿਓਰੋ ਚੀਫ਼ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਧੂਰੀ ਸਰਦਾਰ ਰਣਜੀਤ ਸਿੰਘ ਰੰਧਾਵਾ ਕਾਤਰੋਂ ਨੇ PSTCL ਦੀਆਂ ਭਰਤੀਆਂ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਤਿੱਖੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਜੇਕਰ 14 ਵਿੱਚੋਂ 14 ਅਸਾਮੀਆਂ ਬਾਹਰਲੇ ਸੂਬਿਆਂ ਦੇ ਉਮੀਦਵਾਰਾਂ ਨੂੰ ਦਿੱਤੀਆਂ ਗਈਆਂ ਹਨ ਤਾਂ ਇਹ ਪੰਜਾਬ ਦੇ ਪੜ੍ਹੇ-ਲਿਖੇ ਅਤੇ ਯੋਗ ਨੌਜਵਾਨਾਂ ਨਾਲ ਨਾਇਨਸਾਫ਼ੀ ਹੈ। ਰੰਧਾਵਾ ਨੇ ਕਿਹਾ ਕਿ ਪੰਜਾਬ ਦਾ ਨੌਜਵਾਨ ਲੰਮੇ ਸਮੇਂ ਤੋਂ ਰੁਜ਼ਗਾਰ ਦੀ ਉਮੀਦ ਨਾਲ ਤਿਆਰੀ ਕਰ ਰਿਹਾ ਹੈ, ਪਰ ਸਰਕਾਰ ਦੀਆਂ ਨੀਤੀਆਂ ਕਾਰਨ ਉਹ ਆਪਣੇ ਹੀ ਸੂਬੇ ਵਿੱਚ ਆਪਣੇ ਹੱਕ ਤੋਂ ਵਾਂਝਾ ਰਹਿ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਇੱਕ ਪਾਸੇ ਸਰਕਾਰੀ ਨੌਕਰੀਆਂ ਵਿੱਚ ਪੰਜਾਬ ਦੇ ਨੌਜਵਾਨਾਂ ਨੂੰ ਨਿਰਾਸ਼ ਕੀਤਾ ਜਾ ਰਿਹਾ ਹੈ ਅਤੇ ਦੂਜੇ ਪਾਸੇ ਆਪਣੀਆਂ ਜਾਇਜ਼ ਮੰਗਾਂ ਲਈ ਆਵਾਜ਼ ਉਠਾਉਣ ਵਾਲਿਆਂ ਨਾਲ ਸਖ਼ਤ ਰਵੱਈਆ ਅਪਣਾਇਆ ਜਾਂਦਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਭਰਤੀ ਪ੍ਰਕਿਰਿਆ ਵਿੱਚ ਪੂਰੀ ਪਾਰਦਰਸ਼ਤਾ ਯਕੀਨੀ ਬਣਾਈ ਜਾਵੇ ਅਤੇ ਪੰਜਾਬ ਦੇ ਨੌਜਵਾਨਾਂ ਦੇ ਹੱਕਾਂ ਦੀ ਰੱਖਿਆ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਲੋਕ ਸਰਕਾਰ ਤੋਂ ਰੁਜ਼ਗਾਰ, ਇਨਸਾਫ਼ ਅਤੇ ਵਾਅਦਿਆਂ ਦੀ ਪੂਰਤੀ ਦੀ ਉਮੀਦ ਕਰਦੇ ਹਨ ਇਸ ਮੌਕੇ ਉਨ੍ਹਾਂ ਦੇ ਨਾਲ ਸ਼ਹਿਰੀ ਪ੍ਰਧਾਨ ਸੰਦੀਵ ਪਿੰਟਾ, ਵਪਾਰ ਵਿੰਗ ਦੇ ਪ੍ਰਧਾਨ ਧਰਮਪਾਲ ਗਰਗ ਅਤੇ ਸੀਨੀਅਰ ਆਗੂ ਨਿਰਭੈ ਸਿੰਘ ਹੇੜੀਕੇ,ਜਥੇਦਾਰ ਸਰਬਜੀਤ ਸਿੰਘ ਕਾਤਰੋਂ, ਭੋਲਾ ਸੇਖੋਂ, ਜੀਵਨ ਸਿੰਘ ਵੀ ਹਾਜ਼ਰ ਸਨ।

WhatsApp
Facebook
Twitter

Advertisement's